Headlines News :
Home » » ਜੀਵਨਜਾਚ ਵਾਲਾ ਫਲਸਫਾ ਜਦ ਸਮਾਜਿਕ ਧਰਮ ਬਣ ਜਾਂਦਾ ਹੈ

ਜੀਵਨਜਾਚ ਵਾਲਾ ਫਲਸਫਾ ਜਦ ਸਮਾਜਿਕ ਧਰਮ ਬਣ ਜਾਂਦਾ ਹੈ

Written By Unknown on Saturday, 8 December 2012 | 03:21


ਦੁਨੀਆਂ ਉੱਪਰ ਆਉਣ ਵਾਲੇ ਅਵਤਾਰੀ ਪੁਰਸਾਂ ਨੇ ਦੁਨੀਆਂ ਨੂੰ ਜੀਵਨ ਜਿਉਣ ਵਾਲੇ ਫਲਸਫੇ ਰੂਪੀ ਜੀਵਨ ਜਾਚਾਂ ਦਿੱਤੀਆਂ ਸਨ ਜਾਂ ਧੜਿਆਂ ਰੂਪੀ ਧਰਮ ਸਮੂਹ ਇਹ ਪ੍ਰਸਨ ਵਿਚਾਰਨ ਤੇ ਹੋਰ  ਅਨੇਕਾਂ ਪ੍ਰਸਨ ਹਰ ਸੂਝਵਾਨ ਮਨੁੱਖ ਦੇ ਮਨ ਵਿੱਚ ਖੜੇ ਹੁੰਦੇ ਰਹਿੰਦੇ ਹਨ ਆਉ ਵਿਚਾਰ ਕਰੀਏ ਇਹਨਾਂ ਅਨੇਕਾਂ ਪ੍ਰਸਨਾਂ ਉਪਰ ਇਸ ਧਰਤੀ ਉਪਰ ਵਸਣ ਵਾਲੇ ਲੋਕਾਂ ਵਿੱਚੋਂ ਆਪਾਂ ਜਦ ਭੀ ਕਿਸੇ ਨਾਲ ਗੱਲ ਕਰਾਂਗੇ ਤਾਂ ਹਰ ਇੱਕ ਦੇ ਦੋ ਧਰਮ ਬੋਲਣਗੇ ਪਹਿਲਾ ਨਿੱਜੀ ਜੋ ਉਸਦੀ ਜਮੀਰ ਦੇ ਵਿੱਚ ਕੁਦਰਤ ਵੱਲੋਂ ਟਿਕਾਇਆ ਜਾਂਦਾ ਹੈ ਅਤੇ ਦੂਸਰਾ ਸਮਾਜਿਕ ਤੌਰ ਤੇ ਜੋ ਸਮੁੱਚੇ ਸਮਾਜ ਵੱਲੋਂ ਉਸਦੇ ਦਿਮਾਗ ਵਿੱਚ ਥੋਪਿਆ ਹੁੰਦਾ ਹੈ ਸਮਾਜ ਵੱਲੋਂ ਖੜੇ ਕੀਤੇ ਧਰਮ ਰਾਜਸੱਤਾ ਦੀ ਪੁਸਤਪਨਾਹੀ ਵਿੱਚ ਵੱਧਦੇ ਫੁੱਲਦੇ ਹਨ ਜਦਕਿ ਨਿੱਜੀ ਧਰਮ ਹਰ ਮਨੁੱਖ ਦੀ ਜਮੀਰ ਅਨੁਸਾਰ ਵਿਕਾਸ ਕਰਦਾ ਹੈ
       ਆਉ ਪਹਿਲਾਂ ਹਰ ਵਿਅਕਤੀ ਦੇ ਨਿੱਜੀ ਧਰਮ ਦੀ ਗੱਲ ਕਰੀਏ ਮਨੁੱਖ ਸਮਾਜ ਵਿੱਚ ਰਹਿੰਦਾ ਹੋਇਆ ਆਪਣੇ ਆਚਰਣ ਦੀ ਉਸਾਰੀ ਲਗਾਤਰ ਕਰਦਾ ਰਹਿੰਦਾ ਹੈ ਸਮਾਜ ਵਿੱਚ ਲੋੜਾਂ ਅਨੁਸਾਰ ਨਿਯਮ ਬਣਦੇ ਰਹਿੰਦੇ ਹਨ ਜਿੰਨਾਂ ਦੀ ਪਾਲਣਾ ਉਹ ਆਪਣੇ ਨਿੱਜੀ ਕੁਦਰਤੀ ਧਰਮ ਅਨੁਸਾਰ ਕਰਦਾ ਹੈ ਕੁਦਰਤ ਦੀ ਦਿੱਤੀ ਹੋਈ ਦਿਮਾਗੀ ਤਾਕਤ ਅਨੁਸਾਰ ਕੋਈ ਮਨੁੱਖ ਸਮਾਜਿਕ ਰਿਸਤੇ ਸਮਾਜ ਦੀ ਮੰਗ ਅਨੁਸਾਰ ਨਿਭਾਉਂਦਾ ਹੈ ਜਿਵੇਂ ਭੈਣ ਨੂੰ ਭੈਣ ਸਮਝਣਾ ਭਰਜਾਈ ਨਹੀਂ ਬਾਪ ਨੂੰ ਬਾਪ ਸਮਝਣਾ ਸਹੁਰਾ ਨਹੀਂ ਆਦਿ ਕਿਸੇ ਭੀ ਰਿਸਤੇ ਦੀ ਮਰਿਆਦਾ ਦਾ ਉਲੰਘਣ ਕਰਨਾਂ ਉਸ ਲਈ ਧਰਮ ਡੋਲ ਜਾਣ ਦੇ ਬਰਾਬਰ ਹੁੰਦਾ ਹੈ ਸਮਾਜ ਵਿੱਚ ਕੋਈ ਠੱਗੀ ਚੋਰੀ ਨਹੀਂ ਕਰਨੀਂ,ਕਿਸੇ ਦਾ ਹੱਕ ਨਹੀਂ ਮਾਰਨਾ, ਕਿਰਤ ਕਰਕੇ ਆਪਣੀ ਜਿੰਦਗੀ ਦਾ ਨਿਰਭਾ ਕਰਨਾਂ, ਦੁਖੀਆਂ ਦੀ ਮੱਦਦ ਕਰਨਾਂ , ਲੋੜਵੰਦਾਂ ਦੀ ਸਹਾਇਤਾ ਕਰਨਾਂ ਆਦਿ ਸਮਾਜ ਵਿੱਚ ਇੱਕ ਤਬਕਾ ਇਹੋ ਜਿਹਾ ਭੀ ਹੁੰਦਾ ਹੈ ਜੋ ਚੋਰੀ ਕਰਕੇ ਹੀ ਕਮਾਉਦਾ ਹੈ, ਕਤਲ ਕਰਕੇ ਖੁਸ਼ ਹੁੰਦਾ ਹੈ, ਲਾਲਚਾਂ ਵਿੱਚ ਆਕੇ ਦੂਸਰਿਆਂ ਦੇ ਹੱਕ ਮਾਰਕੇ ਖਾਦਾ ਹੈ, ਪਸੂ ਬਿਰਤੀ ਵਿੱਚ ਜਿਉਂਦਾ ਹੈ, ਕੋਈ ਪਛਤਾਵਾ ਨਹੀਂ ਹੁੰਦਾ ਇਸ ਤਰਾਂ ਦੇ ਲੋਕਾਂ ਨੂੰ ਗੈਰ ਧਰਮੀ ਵੀ ਕਿਹਾ ਜਾਂਦਾਂ ਹੈ ਕਿਉਂਕਿ ਉਹਨਾਂ ਦੀ ਜਮੀਰ ਪਸੂਆਂ ਵਾਲੀ ਹੀ ਹੁੰਦੀ ਹੈ ਸੋ ਇਸ ਤਰਾਂ ਦੇ ਲੋਕ ਆਪਣੇ ਪਿਛਲੇ ਜਨਮਾਂ ਦੀਆਂ ਬਿਰਤੀਆਂ ਹੀ ਲਈ ਫਿਰਦੇ ਹੁੰਦੇ ਹਨ ਕੁਦਰਤ ਅਨੁਸਾਰ ਉਹਨਾਂ ਦੇ ਵਿਕਾਸ ਨੇ ਹਾਲੇ ਲੰਮਾ ਸਫਰ ਤੈਅ ਕਰਨਾਂ ਹੁੰਦਾ ਹੈ ਇਨਸਾਨੀ ਸਮਾਜਿਕ ਸੋਚ ਹਾਲੇ ਵਿਕਸਿਤ ਨਹੀ ਹੋਈ ਹੁੰਦੀ ਅਤੇ ਉਹਨਾਂ ਦੀ ਕੁਦਰਤੀ ਤਾਕਤ ਅਨੁਸਾਰ ਇਹ ਕੰਮ ਉਹਨਾਂ ਦਾ ਨਿੱਜੀ ਧਰਮ ਹੀ ਹੁੰਦਾ ਹੈ ਸਿਆਣੇ ਲੋਕ ਹਮੇਸਾਂ ਧਰਮ ਨੂੰ ਇਸ ਲਈ ਨਿੱਜੀ ਮਸਲਾ ਸਮਝਦੇ ਹਨ ਅਸਲੀ ਧਰਮ ਮਨੁੱਖ ਦੇ ਨਿੱਜੀ ਆਚਰਣ ਵਿੱਚ ਹੀ ਵੱਸਦਾ ਹੁੰਦਾ ਹੈ ਸਿਆਣਾ ਮਨੁੱਖ ਦੂਸਰਿਆਂ ਦੇ ਧਰਮ ਦੀ ਪਛਾਣ ਨਿੱਜੀ ਆਚਰਣ ਤੋਂ ਹੀ ਕਰਦਾ ਹੈ, ਸਮਾਜਿਕ ਧਰਮ ਤੋਂ ਨਹੀਂ
             ਆਉ ਸਮਾਜਿਕ ਧਰਮ ਨੂੰ ਵਿਚਾਰੀਏ ਜਿੰਨਾਂ ਵਿੱਚ ਦੁਨੀਆਂ ਦੇ ਵੱਡੇ ਧਰਮ ਹਨ ਇਸਾਈ ਮੱਤ,ਇਸਲਾਮ ਮੱਤ ,ਹਿੰਦੂ, ਕੰਮਿਊਨਿਸਟ, ਚਾਰ ਸਭ ਤੋਂ ਵੱਡੇ ਮੱਤ ਹਨ ਜੋ ਧਰਮ ਦੇ ਤੌਰ ਤੇ ਰਾਜਨੀਤੀ ਨੇ ਵਿਕਸਿਤ ਕੀਤੇ ਹਨ ਛੋਟੇ ਧਰਮ ਜਾਂ ਮੱਤ ਹਨ ਸਿੱਖ,ਜੈਨ ,ਯਹੂਦੀ,ਬੋਧੀ,ਅਤੇ ਹੋਰ ਅਣਗਿਣਤ ਜਦ ਭੀ ਅਸੀ ਇਹਨਾਂ ਦੇ ਸੁਰੂਆਤੀ ਸਮੇਂ ਤੇ ਝਾਤ ਮਾਂਰਾਂਗੇ ਤਦ ਇਹਨਾਂ ਦਾ ਬਹੁਤ ਹੀ ਸੁੰਦਰ ਰੂਪ ਸਾਹਮਣੇ ਆਉਦਾ ਹੈ ਕਿਉਂਕਿ ਇਹ ਸਾਰੇ ਧਰਮ ਅਸਲ ਵਿੱਚ ਇਨਸਾਨੀਅਤ ਦੇ ਝੰਡੇ ਬੁਲੰਦ ਕਰਨ ਵਾਲੀਆਂ ਜੀਵਨਜਾਚਾਂ ਸਨ ਇਹ ਵਿਸੇਸ ਇਲਾਕਿਆਂ ਵਿੱਚ ਵਿਸੇਸ ਪ੍ਰਸਥਿਤੀਆਂ ਵਿੱਚ ਲੋੜਾਂ ਅਨੁਸਾਰ ਪੈਦਾ ਹੋਈਆਂ ਸਨ ਜਿਸ ਤਰਾਂ ਅਰਬ ਦੇ ਪਾਣੀਉਂ ਅਤੇ ਬਨਸਪਤੀ ਤੋਂ ਵਾਂਝੇ ਇਲਾਕੇ ਵਿੱਚ ਇਸਲਾਮ ਦੀ ਵਿਚਾਰਧਾਰਾ ਨੇ ਜਨਮ ਲਿਆ ਜੋ ਮੈਦਾਨੀ ਇਲਾਕਿਆਂ ਵਿੱਚ ਨਹੀਂ ਪਣਪ ਸਕਦੀ ਸੁੰਨਤ ਦੀ ਰਸਮ ਰੇਤਲੇ ਇਲਾਕਿਆਂ ਕਾਰਨ ਸਰੀਰ ਲਈ ਫਾਇਦੇਮੰਦ ਹੈ ਠੰਡੇ ਇਲਾਕਿਆਂ ਵਿੱਚ ਪੈਦਾ ਹੋਈ ਇਸਾਈ ਵਿਚਾਰਧਾਰਾ ਨੂੰ ਗਰਮ ਮਾਰੂਥਲ਼ਾਂ ਵਿੱਚ ਵਧਣਾ ਔਖਾ ਹੈ ਕੁਦਰਤ ਦੇ ਮੂਲ਼ ਨਾਲ ਮਿਲ ਕੇ ਚਲਣ ਵਾਲੀ ਗਿਆਨ ਭਰਭੂਰ ਹਿੰਦੂ ਵਿਚਾਰਧਾਰਾ ਮਸੀਨੀ ਯੁੱਗ ਵਿੱਚ ਹਾਰਨ ਲੱਗ ਜਾਂਦੀ ਹੈ ਤਰਕ ਵਾਲੀ ਬੋਧੀ ਵਿਚਾਰਧਾਰਾ ਕੁਦਰਤੀ ਕਹਿਰਾਂ ਵਿੱਚ ਦਮ ਤੋੜ ਜਾਂਦੀ ਹੈ ਆਪੋ ਆਪਣੇ ਇਲਾਕਿਆਂ ਨੂੰ ਛੱਡਕੇ ਜਦ ਇਹਨਾਂ ਨੂੰ ਦੂਜੇ ਇਲਾਕਿਆਂ ਵਿੱਚ ਰਾਜਸੱਤਾ ਦੇ ਜੋਰ ਨਾਲ ਬੇਸਮਝਾ ਵੱਲੋਂ ਲਾਗੂ ਕੀਤਾ ਜਾਂਦਾ ਹੈ ਤਦ ਇਹਨਾਂ ਦੇ ਕਾਰਨ ਹੀ ਦੁਨੀਆਂ ਨੇ ਬਹੁਤ ਵੱਡੇ ਦੁਖਾਂਤ ਝੱਲੇ ਹਨ ਦੁਨੀਆਂ ਉਪਰ ਰਾਜ ਨਾਲ ਨਾਲ ਲਾਗੂ ਕੀਤੀ ਜਾਣ ਵਾਲੀ ਬਰਾਬਰ ਵੰਡ ਅਧਾਰਤ ਕਮਿਊਨਿਸਟ ਵਿਚਾਰਧਾਰਾ ਭੀ ,ਮਸੀਨੀ ਯੁੱਗ ਜੋ ਕਾਣੀ ਵੰਡ ਅਨੁਸਾਰ ਹੀ ਚੱਲ ਸਕਦਾ ਹੈ ਦੇ ਸਾਹਮਣੇ ਦਮ ਤੋੜ ਗਈ ਹੈ ਉਪਰੋਕਤ ਵਰਣਨ ਕੀਤੀਆਂ ਗਈਆਂ ਜੀਵਨ ਜਾਚਾਂ ਨੂੰ ਰਾਜਸੱਤਾ ਨੇ ਆਪਣੇ ਹਿੱਤਾਂ ਲਈ ਧਰਮਾਂ ਦਾ ਰੂਪ ਦਿੱਤਾ ਅਤੇ ਇਹਨਾਂ ਦੇ ਅਧਾਰ ਤੇ ਧੜੇ ਰੂਪੀ ਧਰਮ ਖੜੇ ਕੀਤੇ ਜਿਸ ਨਾਲ ਸਮਾਜ ਨੂੰ ਧੜਿਆਂ ਵਿੱਚ ਵੰਡੇ ਜਾਣ ਕਾਰਨ ਦੁਖਾਂਤ ਝੱਲਣੇ ਪਏ ਨਿੱਜੀ ਆਚਰਣ ਨੂੰ ਵਧੀਆ ਬਣਾਉਣ ਵਾਲੀਆਂ ਇਹਨਾਂ ਸੋਚਾਂ ਨੂੰ ਜਦ ਮੂਰਖ ਰਾਜਿਆਂ ਨੇ ਸਮਾਜਿਕ ਸੰਗਠਨ ਬਣਾ ਕਿ ਪਾੜੋ ਤੇ ਰਾਜ ਕਰੋ ਦਾ ਫਾਰਮੂਲਾ ਲਾਗੂ ਕੀਤਾ ਜਿਸ ਨਾਲ ਸਮੇਂ 2 ਅਨੁਸਾਰ ਇਹਨਾਂ ਜੀਵਨਜਾਚਾਂ ਵਿੱਚ ਆਪਣੇ ਹਿੱਤਾਂ ਅਨੁਸਾਰ ਹੁਕਮਨਾਮੇ ਲਾਗੂ ਕਰਵਾਕੇ ਇਹਨਾਂ ਦੇ ਮੂਲ ਆਦਰਸਾਂ ਨੂੰ ਬਦਲ ਦਿੱਤਾ ਜੀਵਨ ਜਾਚਾਂ ਦੇ ਮੂਲ ਸਿਧਾਤ ਪੈਦਾ ਕਰਨ ਲਈ ਔਰੰਗਜੇਬ ,ਨੀਰੋ, ਬਾਬਰ, ਮੱਸਾ ਰੰਗੜ ਬਣਕੇ ਨਹੀਂ ਸਗੋਂ ਗੁਰੂ ਤੇਗ ਬਹਾਦਰ, ਈਸਾ ਮਸੀਹ, ਮੁਹਮੰਦ ਸਾਹਿਬ, ਲੈਨਿਨ ਬਣਕੇ ਕੁਰਬਾਨੀ ਦੇਣੀ ਪੈਦੀ ਹੈ ਫਿਰ ਲਾਗੂ ਹੁੰਦੇ ਹਨ ਉਪਰੋਕਤ ਸਭ ਧਰਮ ਸਿਧਾਂਤਾ ਦਾ ਮੂਲ ਸਮਾਜ ਨੂੰ ਚੰਗਾ ਬਣਾਉਣਾ ਹੈ ਜਦਕਿ ਸਵਾਰਥੀ ਰਾਜਸੱਤਾ ਦਾ ਮੂਲ਼ ਨਿੱਜੀ ਹਉਮੈਂ ਅਨੁਸਾਰ ਸਮਾਜ ਨੂੰ ਬਦਲਣਾ ਹੁੰਦਾ ਹੈ ਧਰਮੀ ਰਾਜਾ ਰਾਜ ਕਰੈ ਪਰਜਾ ਸੁਖੀ ਵਸੈ ਸਿਰਫ ਕਿਸੇ ਚੰਗੇ ਮਨੁੱਖ ਦੇ ਰਾਜਗੱਦੀ ਉਪਰ ਬੈਠਣ ਨਾਲ ਹੀ ਲਾਗੂ ਹੋ ਸਕਦਾ ਹੈ ਪਾਪੀ ਜਾਂ ਸਵਾਰਥੀ ਮਨੁੱਖ ਜਦ ਰਾਜਗੱਦੀ ਉਪਰ ਬੈਠਦਾ ਹੈ ਤਦ ਪਰਜਾ ਦੁੱਖ ਪਾਉਂਦੀ ਹੈ ਕਹਿਣ ਨੂੰ ਤਾਂ ਭਾਵੇਂ ਹਰ ਰਾਜਗੱਦੀ ਦਾ ਮਾਲਕ ਹਰ ਰਾਜਾ ਧਾਰਮਿਕ ਚੋਗਾ ਪਹਿਨਦਾ ਹੈ ਪਰ ਧਰਮੀ ਮਨੁੱਖ ਦੀ ਪਛਾਣ ਆਚਰਣ ਤੋਂ ਹੁੰਦੀ ਹੈ ਅੱਜ ਦੀ ਹਰ ਰਾਜਸੱਤਾ ਔਰੰਗਜੇਬ ਹੋਵੇ ਜਾਂ ਰਣਜੀਤ ਸਿੰਘ ਜਾਂ ਗੋਰੇ ਅੰਗਰੇਜ ਜਾਂ ਕਾਲੇ ਅੰਗਰੇਜ ਆਦਿ ਬਹੁਤਿਆਂ ਨੇ ਧਰਮ ਦੇ ਨਾਂ ਥੱਲੇ ਆਪਣੇ ਧਰਮ ਦੀਆਂ ਜੀਵਨਜਾਚਾਂ ਨੂੰ ਤੋੜ ਮਰੋੜ ਕੇ ਰੱਖ ਦਿੱਤਾ ਅੱਜ ਸਾਰੀਆਂ ਵਧੀਆ ਜੀਵਨ ਜਾਚਾਂ ਜੋ ਧੜਿਆਂ ਵਰਗੇ ਧਰਮ ਦਾ ਰੂਪ ਧਾਰ ਗਈਆਂ ਹਨ ਦੇ ਮੂਲ ਸਰੂਪਾਂ ਨੂੰ ਰਾਜਸੱਤਾਵਾਂ ਨੇ ਦੁਨੀਆਂ ਨੂੰ ਪਾੜਨ ਵਾਲਾ ਹਥਿਆਰ ਬਣਾ ਦਿੱਤਾ  ਹੈ ਪਾੜੋ ਤੇ ਰਾਜ ਕਰੋ ਅਨੁਸਾਰ ਜੀਵਨ ਜਾਚ  ਦਾ ਧਰਮ ਬਣਾ ਕੇ ਤਾਕਤ ਦੇ ਜੋਰ ਤੇ ਉੱਥੇ ਲਾਗੂ ਕੀਤਾ ਗਿਆ ਜਿੱਥੇ ਇਹ ਲਾਗੂ ਨਹੀਂ ਹੋ ਸਕਦੀਆਂ ਇਸ ਦੇ ਅਧਾਰ ਤੇ ਹੀ ਲੋਕਾਂ ਨੂੰ ਲੜਾਕੇ ਜਾਲਮ ਸਵਾਰਥੀ ਲੋਕ ਆਪ ਰਾਜ ਕਰ ਰਹੇ ਹਨ
        ਜਦ ਤੱਕ ਮਨੁੱਖ ਇਹਨਾਂ ਫਲਸਫਿਆਂ ਨੂੰ ਜੀਵਨਜਾਚ ਬਣਾਉਣ ਦੀ ਥਾਂ ਧਰਮ ਬਣਾਉਂਦਾ ਰਹੇਗਾ ਇਹ ਵਿਨਾਸ ਦਾ ਕਾਰਨ ਬਣਦੀਆਂ ਰਹਿਣਗੀਆਂ ਇਸਲਾਮ ਫਲਸਫੇ ਦਾ ਗੁਰੂ ਰੋਟੀ ਖਾਣ ਤੋਂ ਪਹਿਲਾਂ ਗੁਆਂਢ ਦੇ ਸੱਤ ਘਰ ਦੇਖਣ ਨੁੰ ਕਹਿੰਦਾ ਹੈ ਕਿ ਕੋਈ ਹੋਰ ਭੁੱਖ ਤਾਂ ਨਹੀਂ ਬੈਠਾ ਗੁਆਂਢ ਵਿੱਚ ਆਪ ਤੋਂ ਪਹਿਲਾਂ ਦੂਜੇ ਭੁੱਖੇ ਨੂੰ ਰਜਾਉਣ ਦੀ ਸੋਚ ਵਾਲਾ ਫਲਸਫਾ ਕਿਵੇਂ  ਦੁਜੇ ਨੂੰ ਮਾਰਨ ਨੂੰ ਕਹਿ ਸਕਦਾ ਹੈ ਹਿੰਦੂ ਜਵਿਨ ਜਾਚ ਤਾਂ ਨਿਰਜੀਵ ਪਰਾਂਣੀਆਂ ਵਿੱਚ ਭੀ ਰੱਬ ਦੇਖਦੀ ਹੈ ਕਿਵੇਂ ਕਤਲ ਕਰੇਗੀ ਸਿੱਖ ਜੀਵਨ ਜਾਚ ਨਿਉਟਿਆ ਦੀ ਉਟ ,ਨਿਮਾਣਿਆਂ ਦਾ ਮਾਣ,ਮਜਲੂਮ ਦੀ ਮੱਦਦ ਵਿੱਚ ਮਰ ਜਾਣਾ ਬੇਹਤਰ ਮੰਨਦੀ ਹੈ ਫਿਰ ਨਫਰਤ ਕਿਉ ਕਰੇਗੀ ,ਇਸਾਈ ਜੀਵਨ ਜਾਚ ਸੂਲੀ ਉੱਪਰ ਚੜਾਉਣ ਵਾਲਿਆਂ ਤੇ ਭੀ ਤਰਸ ਕਰਦੀ ਹੈ,ਫਿਰ ਲੜਾਈ ਕਿਉਂ ਜਦ ਭੀ ਇਹ ਫਲਸਫੇ ਸਵਾਰਥੀ ਰਾਜਿਆਂ,ਜਾਂ ਸਵਾਰਥੀ ਲੋਕਾਂ ਦੇ ਹੱਥ ਚਲੇ ਜਾਂਦੇ ਹਨ ਤਦ ਇਹਨਾਂ ਫਲਸਫਿਆਂ ਨੂੰ ਧਰਮ ਬਣਾ ਦਿੱਤਾ ਜਾਂਦਾ ਹੈ ਜਦ ਇਹ ਫਲਸਫੇ ਚੰਗੇ ਲੋਕਾਂ ਕੋਲ ਹੁੰਦੇ ਹਨ ਇਹ ਆਚਰਣ ਬਣ ਜਾਂਦੇ ਹਨ ਕਾਸ ਦੁਨੀਆਂ ਦੀਆਂ ਇਹ ਆਪੋ ਆਪਣੇ ਮੂਲ ਇਲਾਕਿਆਂ ਵਿੱਚ ਜਨਮੀਆਂ ਇਹ ਜੀਵਨ ਜਾਚਾਂ ਧਰਮ ਵਾਂਗ ਭਾਵੇਂ ਮੰਨੀਆਂ ਜਾਣ ਪਰ ਕੱਟੜਤਾ ਦੇ ਹਥਿਆਰ ਨਾਲ ਕਤਲ ਨਾਂ ਕਰੀਆਂ ਜਾਣ
ਗੁਰਚਰਨ ਪੱਖੋਕਲਾਂ 
ਫੋਨ 9417727245 
ਪਿੰਡ ਪੱਖੋਕਲਾਂ (ਬਰਨਾਲਾ)
Share this article :

0 comments:

Speak up your mind

Tell us what you're thinking... !

 
Support : Creating Website | Johny Template | Mas Template
Proudly powered by Blogger
Copyright © 2011. ਸਾਹਿਤਕ ਲਿਖਤਾਂ - All Rights Reserved
Template Design by Creating Website Published by Mas Template