Headlines News :
Home » » ਦੇਖ ਦੌੜੀ ਜਾ ਰਹੀ ਖਲਕਤ ਨੂੰ ਦੇਖ - ਸੁਰਜੀਤ ਪਾਤਰ

ਦੇਖ ਦੌੜੀ ਜਾ ਰਹੀ ਖਲਕਤ ਨੂੰ ਦੇਖ - ਸੁਰਜੀਤ ਪਾਤਰ

Written By Unknown on Thursday, 24 October 2013 | 05:02

ਸੁਰਜੀਤ ਪਾਤਰ
ਦੇਖ ਦੌੜੀ ਜਾ ਰਹੀ ਖਲਕਤ ਨੂੰ ਦੇਖ
ਦੇਖ ਤੂੰ ਇਸ ਵਕਤ ਦੀ ਦਹਿਸ਼ਤ ਨੂੰ ਦੇਖ

ਰੁਕ ਜ਼ਰਾ ਇਕ ਰੁੱਖ ਨੇ ਮੈਨੂੰ ਆਖਿਆ
ਅਪਣੇ ਵਿਛੜੇ ਯਾਰ ਦੀ ਹਾਲਤ ਨੂੰ ਦੇਖ

ਬੀਜੀਆ ਇਕ ਬੀਜ ਸੈਆਂ ਹੋ ਗਏ
ਦੇਖ ਤੂੰ ਧਰਤੀ ਦੀ ਇਸ ਬਰਕਤ ਨੁੰ ਦੇਖ

ਇਕ ਸਤਰ ਬੋਲੀ ਤੇ ਸਭ ਵਿੰਨੇ ਗਏ
ਦੇਖ ਤੂੰ ਇਸ ਸਾਂਝ, ਇਸ ਸੰਗਤ ਨੂੰ ਦੇਖ

ਭਾਫ ਬਣ ਉਡਿਆ ਸਮੁੰਦਰ ਥਲ ਲਈ
ਦੇਖ ਇਸ ਮਿਲਣੀ ਨੂੰ ਇਸ ਹਿਜ਼ਰਤ ਨੂੰ ਦੇਖ

ਮੋੜ ਦੇਵੇ ਜਿੰਦਗੀ ਦੇ ਵਹਿਣ ਨੁੰ
ਦੇਖ ਤੁੰ ਇਕ ਵਾਕ ਦੀ ਤਾਕਤ ਨੂੰ ਵੇਖ

ਬੀਜ ਕਾਲਾ ਸੀ ਤੇ ਸੂਹੇ ਫੁੱਲ ਹਨ
ਦੇਖ ਤੂੰ ਮਿੱਟੀ ਦੀ ਇਸ ਰੰਗਤ ਨੁੰ ਦੇਖ

ਦੁਖੀਆਂ ਲਈ ਇਕ ਹੰਝੂ ਵੀ ਇਹਨਾਂ ਕੋਲ ਨਾ
ਤੂੰ ਵਿਚਾਰੇ ਸ਼ਾਹਾਂ ਦੀ ਗੁਰਬਤ ਨੂੰ ਦੇਖ

ਰਹਿਣ ਦੇ ਕਾਦਰ ਨੂੰ ਜੋ ਦਿਸਦਾ ਨਹੀਂ
ਹੈ ਬਹੁਤ ਏਨਾ ਕਿ ਤੂੰ ਕੁਦਰਤ ਨੂੰ ਦੇਖ..........








Share this article :

0 comments:

Speak up your mind

Tell us what you're thinking... !

 
Support : Creating Website | Johny Template | Mas Template
Proudly powered by Blogger
Copyright © 2011. ਸਾਹਿਤਕ ਲਿਖਤਾਂ - All Rights Reserved
Template Design by Creating Website Published by Mas Template